spot_img
Saturday, April 27, 2024
spot_img
spot_imgspot_imgspot_imgspot_img
HomeਪੰਜਾਬFarmers Protest News: ਕਿਸਾਨਾਂ ਦੇ ਮੁੱਦੇ ‘ਤੇ ਸੁਣਵਾਈ ਮੰਗਲਵਾਰ ਤੱਕ ਟਲੀ,ਪੰਜਾਬ ਅਤੇ...

Farmers Protest News: ਕਿਸਾਨਾਂ ਦੇ ਮੁੱਦੇ ‘ਤੇ ਸੁਣਵਾਈ ਮੰਗਲਵਾਰ ਤੱਕ ਟਲੀ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗੀ ਸਟੇਟਸ ਰਿਪੋਰਟ

Chandigarh,15 Feb,2024,(Punjab Today News Ca):- ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ,ਇਸ ਮਾਮਲੇ ਵਿੱਚ ਸਾਰੇ ਪੱਖਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ (Status Report) ਪੇਸ਼ ਕੀਤੀ ਗਈ,ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab And Haryana High Court) ਨੂੰ ਦੱਸਿਆ ਗਿਆ ਕਿ ਅੱਜ ਸਰਕਾਰ ਤੇ ਕਿਸਾਨ ਸੰਗਠਨਾਂ ਵਿਚਾਲੇ ਮੀਟਿੰਗ ਹੋਣੀ ਹੈ, ਜਿਸ ਵਿੱਚ ਹਾਂਪੱਖੀ ਨਤੀਜਿਆਂ ਦੀ ਉਮੀਦ ਹੈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ,ਇਸ ਤੋਂ ਬਾਅਦ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ।

ਵੀਰਵਾਰ ਨੂੰ ਹੀ ਕੇਂਦਰ ਸਰਕਾਰ ਨਾਲ ਆਪਣੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ,ਇਸ ਮੀਟਿੰਗ ਵਿੱਚ ਹੋਈ ਚਰਚਾ ਅਤੇ ਫੈਸਲਿਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਪਡੇਟਿਡ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ ਅਤੇ ਕੇਂਦਰ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।ਇਸ ਮਾਮਲੇ ਦੀ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ (Chief Justice GS Sandhawalia) ਅਤੇ ਜਸਟਿਸ ਲੁਪਿਤਾ ਬੈਨਰਜੀ ਦੀ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਰਕਾਰਾਂ ਨੂੰ ਕਿਹਾ ਹੈ ਕਿ ਮੌਲਿਕ ਅਧਿਕਾਰਾਂ ਵਿੱਚ ਸੰਤੁਲਨ ਹੋਣਾ ਚਾਹੀਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਦਾ ਆਪਣਾ ਹੱਕ ਹੈ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਸੁਲਝਾਉਣ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਹ ਵੀ ਕਿਹਾ ਕਿ ਤਾਕਤ ਦੀ ਵਰਤੋਂ ਆਖਰੀ ਬਦਲ ਹੋਣਾ ਚਾਹੀਦਾ ਹੈ,ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖੀ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments