asd
spot_img
Saturday, July 27, 2024
spot_img
spot_imgspot_imgspot_imgspot_img
Homeਪੰਜਾਬਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚ ਕੇ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨਾਲ...

ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚ ਕੇ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ

Punjab Today News Ca:-

New Delhi,27 Feb,2024,(Punjab Today News Ca):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦਿੱਲੀ ਪੁੱਜੇ,ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ,ਇਸ ਮੁਲਾਕਾਤ ਨਾਲ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਸ਼ਾਂਤ ਰਹਿੰਦੇ ਹੋਏ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ,ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਮੰਗਲਵਾਰ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ X (Social Media Platform X) ‘ਤੇ ਆਪਣੇ ਦਿੱਲੀ ਦੌਰੇ ਦੀ ਤਸਵੀਰ ਸਾਂਝੀ ਕੀਤੀ,ਤਸਵੀਰ ਵਿੱਚ ਉਹ ਆਪਣੇ ਸਿਗਨੇਚਰ ਸਟਾਈਲ ਕਾਲੇ ਕੁੜਤੇ (Signature Style Black kurta) ਅਤੇ ਕਢਾਈ ਵਾਲੇ ਸ਼ਾਲ ਵਿੱਚ ਪ੍ਰਿਅੰਕਾ ਗਾਂਧੀ ਦੇ ਪਿੱਛੇ ਖੜ੍ਹੇ ਦਿਖਾਈ ਦੇ ਰਹੇ ਹਨ,ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਲਿਖਿਆ-ਅੱਜ ਉਨ੍ਹਾਂ ਨਾਲ ਦਿੱਲੀ ਵਿੱਚ ਮੁਲਾਕਾਤ ਹੋਈ,ਅੱਗੇ ਦੇ ਰਾਹ ‘ਤੇ ਹਾਂ-ਪੱਖੀ ਚਰਚਾ ਹੋਈ,ਇਸ ਤੋਂ ਪਹਿਲਾ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਬੀਤੇ ਦਿਨੀ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ‘ਤੇ 10 ਸੈਕਿੰਡ ਦੀ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਹ ਕਹਿ ਰਹੇ ਸਨ-‘ਗੁਰੂ ਸਾਡੀਆਂ ਅਫਵਾਹਾਂ ਦਾ ਧੂੰਆਂ ਉਥੋਂ ਉਠਦਾ ਹੈ,ਜਿੱਥੇ ਸਾਡੇ ਨਾਮ ਨੂੰ ਅੱਗ ਲੱਗਦੀ ਹੈ।’

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments