spot_img
Sunday, April 28, 2024
spot_img
spot_imgspot_imgspot_imgspot_img
Homeਅੰਤਰਰਾਸ਼ਟਰੀਸ਼ਹਿਬਾਜ਼ ਸ਼ਰੀਫ ਦੂਜੀ ਵਾਰ ਬਣੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ

ਸ਼ਹਿਬਾਜ਼ ਸ਼ਰੀਫ ਦੂਜੀ ਵਾਰ ਬਣੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ

Punjab Today News Ca:-

Pakistan,03 March,2024,(Punjab Today News Ca):- ਪਾਕਿਸਤਾਨ ‘ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਿਆਸੀ ਉਥਲ-ਪੁਥਲ ਵਿਚਾਲੇ ਆਖਿਰਕਾਰ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦਾ ਅਗਲਾ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਨੈਸ਼ਨਲ ਅਸੈਂਬਲੀ (National Assembly) ਦੇ ਸਪੀਕਰ ਸਰਦਾਰ ਅਯਾਜ਼ ਸਾਦਿਕ ਨੇ ਐਲਾਨ ਕੀਤਾ ਕਿ ਪੀਐਮਐਲ-ਐਨ (PML-N) ਦੇ ਪ੍ਰਧਾਨ ਸ਼ਹਿਬਾਜ਼ ਸ਼ਰੀਫ਼ (Shahbaz Sharif) ਨੂੰ 201 ਵੋਟਾਂ ਪ੍ਰਾਪਤ ਕਰਕੇ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਹੈ।

ਪਿਛਲੇ ਕਈ ਦਿਨਾਂ ਤੋਂ ਪਾਕਿਸਤਾਨ ਦੇ ਲੋਕ ਇਸ ਸਿਆਸੀ ਖਿੱਚੋਤਾਣ ਦੇ ਖ਼ਤਮ ਹੋਣ ਦੀ ਉਡੀਕ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਆਪਣਾ ਪ੍ਰਧਾਨ ਮੰਤਰੀ ਮਿਲ ਜਾਵੇਗਾ। ਆਖਰਕਾਰ ਅੱਜ ਉਹ ਉਡੀਕ ਖਤਮ ਹੋ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PML-N) ਦੇ ਸੀਨੀਅਰ ਨੇਤਾ ਸ਼ਹਿਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਅਗਲਾ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਉਨ੍ਹਾਂ ਨੂੰ 201 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਉਮਰ ਅਯੂਬ ਖਾਨ ਨੂੰ 90 ਵੋਟਾਂ ਮਿਲੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments