
Sangrur,17 March,2024,(Punjab Today News Ca):- ਲੋਕ ਸਭਾ ਹਲਕਾ ਸੰਗਰੂਰ (Lok Sabha Constituency Sangrur) ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਵਲੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ,ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਸਣੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ,ਇਸ ਮੌਕੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ (Punjab Govt) ਵਲੋਂ ਕਰਵਾਏ ਗਏ,ਵਿਕਾਸ ਕਾਰਜਾਂ ਦੇ ਨਾਮ ’ਤੇ 13 ਦੇ 13 ਸੀਟਾਂ ਜਿੱਤਾਂਗੇ,ਸੰਗਰੂਰ (Sangrur) ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਆਪਣਾ ਹਲਕਾ ਹੈ,ਜਿਸ ਕਾਰਨ ਇੱਥੇ ਵੱਡੇ ਪੱਧਰ ’ਤੇ ਜਿੱਤ ਹਾਸਲ ਹੋਵੇਗੀ,ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨ ਸਰਕਾਰ ਦੌਰਾਨ ਟੈਕਸ ਉਗਰਾਹੀ 16 ਫ਼ੀਸਦ ਵਧੀ ਹੈ,ਜਿਸ ਨਾਲ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।