spot_img
Monday, April 29, 2024
spot_img
spot_imgspot_imgspot_imgspot_img
Homeਰਾਸ਼ਟਰੀਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ...

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ

Punjab Today News Ca:-

New Delhi,02 April,(Punjab Today News Ca):- ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਸਭਾ ਸਾਂਸਦ ਸੰਜੇ ਸਿੰਘ (Rajya Sabha MP Sanjay Singh) ਨੂੰ ਜ਼ਮਾਨਤ ਮਿਲ ਗਈ ਹੈ,ਸੁਪਰੀਮ ਕੋਰਟ (Supreme Court) ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ,ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ,ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ।

ਸੁਪਰੀਮ ਕੋਰਟ (Supreme Court) ਵਿੱਚ ਤਿੰਨ ਜੱਜਾਂ ਦੀ ਬੇਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ,ਬੇਂਚ ਨੇ ਈਡੀ (ED) ਨੂੰ ਪੁੱਛਿਆ ਸੀ ਕਿ ਆਖਿਰ ਸੰਜੇ ਸਿੰਘ ਨੂੰ ਹੁਣ ਵੀ ਜੇਲ੍ਹ ਵਿੱਚ ਰੱਖਣ ਦੀ ਜ਼ਰੂਰਤ ਕਿਉਂ ਹੈ? ਕੋਰਟ ਨੂੰ ਸੰਜੇ ਸਿੰਘ ਦੇ ਵਕੀਲ ਨੇ ਦੱਸਿਆ ਸੀ ਕਿ ਮਨੀ ਲਾਂਡਰਿੰਗ (Money Laundering) ਦੀ ਪੁਸ਼ਟੀ ਨਹੀਂ ਹੋਈ ਹੈ ਤੇ ਮਨੀ ਟ੍ਰੇਲ ਦਾ ਵੀ ਪਤਾ ਨਹੀਂ ਲੱਗਿਆ ਹੈ।

ਇਸਦੇ ਬਾਵਜੂਦ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ,ਸੁਪਰੀਮ ਕੋਰਟ (Supreme Court) ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ (Remand) ਨੂੰ ਚੁਣੌਤੀ ਦੇਣ ਵਾਲੀ ਸੰਜੇ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ,ਸੁਪਰੀਮ ਕੋਰਟ ਬੇਂਚ ਨੇ ਆਮ ਆਦਮੀ ਪਾਰਟੀ (Aam Aadmi Party) ਸਾਂਸਦ ਦੇ ਵਕੀਲ ਦੀ ਮੰਨੀ ਕਿ ਸੰਜੇ ਸਿੰਘ ਦੇ ਕਬਜ਼ੇ ਵਿੱਚੋਂ ਕੋਈ ਪੈਸੇ ਬਰਾਮਦ ਨਹੀਂ ਹੋਏ।

ਤੇ ਉਨ੍ਹਾਂ ‘ਤੇ ਦੋ ਕਰੋੜ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਦੀ ਜਾਂਚ ਕੀਤੀ ਜਾ ਸਕਦੀ ਹੈ,ਸੰਜੇ ਸਿੰਘ ਨੂੰ ਈਡੀ (ED) ਨੇ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ,ਹਾਈ ਕੋਰਟ ਵਿੱਚ ਈਡੀ (ED) ਨੇ ਆਮ ਆਦਮੀ ਪਾਰਟੀ ਸਾਂਸਦ ਦੀ ਜ਼ਮਾਨਤ ਪਟੀਸ਼ਨ ‘ਤੇ ਵਿਰੋਧ ਕੀਤਾ ਸੀ,ਸੰਜੇ ਸਿੰਘ ਨੇ ਇਸ ਆਧਾਰ ‘ਤੇ ਜ਼ਮਾਨਤ ਮੰਗੀ ਸੀ ਕਿ ਉਹ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹੈ ਤੇ ਇਸ ਅਪਰਾਧ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਦੱਸੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments