
New Delhi, April 16,(Punjab Today News Ca):- ਜਾਅਲੀ ਖਾਤਿਆਂ (Fake Accounts) ਦੀ ਵਧਦੀ ਗਿਣਤੀ ਨੂੰ ਰੋਕਣ ਲਈ ਸੋਸ਼ਲ ਮੀਡੀਆ ਮੰਚ ‘ਐਕਸ’ (Social Media Platform ‘X’) (ਪਹਿਲਾਂ ਟਵਿੱਟਰ) ਹੁਣ ਨਵੇਂ ਯੂਜ਼ਰਸ (New Users) ਤੋਂ ਕੁੱਝ ਵੀ ਸ਼ੇਅਰ ਕਰਨ,ਪੋਸਟ ਲਾਈਕ ਕਰਨ,ਬੁੱਕਮਾਰਕ (Bookmark) ਕਰਨ ਅਤੇ ਪੋਸਟ ਦਾ ਜਵਾਬ ਦੇਣ ਦੇ ਬਦਲ ਦੀ ਵਰਤੋਂ ਕਰਨ ਲਈ ਮਾਮੂਲੀ ਫੀਸ ਲਵੇਗਾ,ਪ੍ਰਯੋਗਕਰਤਾ ਹੁਣ ਮੁਫਤ ’ਚ ਸਿਰਫ਼ ਮੰਚ ਦੀ ਵਰਤੋਂ ਕਰ ਸਕਣਗੇ ਜਾਂ ਇਸ ’ਤੇ ਕਿਸੇ ਹੋਰ ਖਾਤੇ ਨੂੰ ‘ਫਾਲੋ’ (“Follow”) ਕਰ ਸਕਦੇ ਹਨ,ਸੋਮਵਾਰ ਨੂੰ ਅਪਗ੍ਰੇਡ (Upgrade) ਕਰਨ ਤੋਂ ਬਾਅਦ ਮੰਚ ਦੀ ਵੈੱਬਸਾਈਟ (Website) ’ਤੇ ਕਿਹਾ ਗਿਆ ਹੈ।
ਕਿ ਨਵੇਂ ਖਾਤਿਆਂ ਨੂੰ ਪੋਸਟ ਕਰਨ,ਲਾਈਕ ਕਰਨ,ਬੁੱਕਮਾਰਕਿੰਗ (Bookmarking) ਕਰਨ ਅਤੇ ਜਵਾਬ ਦੇਣ ਤੋਂ ਪਹਿਲਾਂ ਮਾਮੂਲੀ ਸਾਲਾਨਾ ਫੀਸ ਦੇਣੀ ਹੋਵੇਗੀ,ਕੰਪਨੀ (Company) ਨੇ ਕਿਹਾ, ‘‘ਇਸ ਦਾ ਉਦੇਸ਼ ਅਣਚਾਹੇ ਈ-ਮੇਲ (ਸਪੈਮ) (E-Mail (Spam)) ਨੂੰ ਘਟਾਉਣਾ ਅਤੇ ਹਰ ਕਿਸੇ ਨੂੰ ਬਿਹਤਰ ਅਨੁਭਵ ਦੇਣਾ ਹੈ,ਹਾਲਾਂਕਿ,ਅਜੇ ਇਹ ਸਪੱਸ਼ਟ ਨਹੀਂ ਹੈ,ਕਿ ਨਵੇਂ ਨਿਯਮ ਚੋਣਵੇਂ ਸਥਾਨਾਂ ’ਤੇ ਲਾਗੂ ਹੋਣਗੇ ਜਾਂ ਵਿਸ਼ਵ ਭਰ ’ਚ,ਐਕਸ (X) ਦੇ ਮਾਲਕ ਅਤੇ ਉਦਯੋਗਪਤੀ ਐਲਨ ਮਸਕ (Entrepreneur Elon Musk) ਨੇ ਮੰਚ ’ਤੇ ਲਿਖਿਆ, ‘‘ਬਦਕਿਸਮਤੀ ਨਾਲ,ਨਵੇਂ ਪ੍ਰਯੋਗਕਰਤਾਵਾਂ ਨੂੰ ਕੁੱਝ ਵੀ ਲਿਖਣ ਲਈ ਮਾਮੂਲੀ ਫੀਸ ਦਾ ਭੁਗਤਾਨ ਕਰਨਾ ਪਏਗਾ,ਇਹ ਜਾਅਲੀ ਖਾਤਿਆਂ (Fake Accounts) ਨੂੰ ਰੋਕਣ ਦਾ ਇਕੋ ਇਕ ਤਰੀਕਾ ਹੈ।’’