Gurdaspur,25 April,2024,(Punjab Today News Ca):- ਗੁਰਦਾਸਪੁਰ ਲੋਕ ਸਭਾ (Gurdaspur Lok Sabha) ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ‘ਚ ਚੋਣ ਰੈਲੀ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਆਪਣੇ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ,ਜਦੋਂ ਮੁੱਖ ਮੰਤਰੀ ਹਨੂੰਮਾਨ ਚੌਕ (Chief Minister Hanuman Chowk) ਵਿਖੇ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਈਸਾਈ ਭਾਈਚਾਰੇ ਨਾਲ ਸਬੰਧਤ ਇਕ ਵਿਅਕਤੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚ ਗਿਆ।
ਅਚਾਨਕ ਇੱਕ ਬੰਦੇ ਨੂੰ ਲੋਕਾਂ ਵਿੱਚੋਂ ਨਿਕਲ ਕੇ ਮੁੱਖ ਮੰਤਰੀ ਤੱਕ ਪਹੁੰਚਦਾ ਦੇਖ ਕੇ ਸੁਰੱਖਿਆ ਮੁਲਾਜ਼ਮਾਂ ਇਕਦਮ ਹਰਕਤ ਵਿਚ ਆ ਗਏ,ਜਦੋਂ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਨੂੰ ਆਪਣੇ ਕੋਲ ਬੁਲਾ ਲਿਆ,ਪਤਾ ਲੱਗਾ ਕਿ ਈਸਾਈ ਭਾਈਚਾਰੇ ਦਾ ਇਹ ਬੰਦਾ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਆਇਆ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਉਸ ਤੋਂ ਮੰਗ ਪੱਤਰ ਲਿਆ,ਉਕਤ ਵਿਅਕਤੀ ਮੁੱਖ ਮੰਤਰੀ ਅੱਗੇ ਆਪਣੇ ਭਾਈਚਾਰੇ ਨਾਲ ਸਬੰਧਤ ਕੁਝ ਮੰਗਾਂ ਉਠਾਉਣਾ ਚਾਹੁੰਦਾ ਸੀ।