Chandigarh,10 May,2024,(Punjab Today News Ca):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 (Lok Sabha elections) ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਗੁਰਦਾਸਪੁਰ ਤੋਂ 9 ਉਮੀਦਵਾਰਾਂ ਵੱਲੋਂ 14 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਅਤੇ ਭਾਰਤੀ ਜਨਤਾ ਪਾਰਟੀ ਤੋਂ ਦਿਨੇਸ਼ ਸਿੰਘ ਦੇ ਨਾਂ ਸ਼ਾਮਲ ਹਨ।
ਅੰਮ੍ਰਿਤਸਰ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਰਨਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਅਨਿਲ ਜੋਸ਼ੀ ਦੇ ਨਾਂ ਸ਼ਾਮਲ ਹਨ।
ਖਡੂਰ ਸਾਹਿਬ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ ਅਤੇ ਭਾਰਤੀ ਕਮਿਊਨਿਸਟ ਪਾਰਟੀ ਤੋਂ ਗੁਰਦਿਆਲ ਸਿੰਘ ਦਾ ਨਾਂ ਸ਼ਾਮਲ ਹੈ। ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ।
ਜਲੰਧਰ ਤੋਂ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਤੋਂ ਮਹਿੰਦਰ ਸਿੰਘ ਕੇਪੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਚਰਨਜੀਤ ਸਿੰਘ ਚੰਨੀ (Charanjit Singh Channi) ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਬਲਵਿੰਦਰ ਕੁਮਾਰ ਦਾ ਨਾਂ ਸ਼ਾਮਲ ਹੈ।
ਹੁਸ਼ਿਆਰਪੁਰ ਤੋਂ 5 ਉਮੀਦਵਾਰਾਂ ਨੇ 7 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਯਾਮਨੀ ਗੋਮਰ ਅਤੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਰਾਜ ਕੁਮਾਰ ਦਾ ਨਾਂ ਸ਼ਾਮਲ ਹੈ।
ਆਨੰਦਪੁਰ ਸਾਹਿਬ (Anandpur Sahib) ਤੋਂ 7 ਉਮੀਦਵਾਰਾਂ ਵੱਲੋਂ 9 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੇਮ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਮਲਵਿੰਦਰ ਸਿੰਘ ਕੰਗ ਦਾ ਨਾਂ ਸ਼ਾਮਲ ਹੈ।
ਲੁਧਿਆਣਾ ਤੋਂ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਰਵਨੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਦਵਿੰਦਰ ਸਿੰਘ ਦਾ ਨਾਂ ਸ਼ਾਮਲ ਹੈ।
ਫਤਿਹਗੜ੍ਹ ਸਾਹਿਬ (Fatehgarh Sahib) ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਦਾ ਨਾਂ ਸ਼ਾਮਲ ਹੈ।
ਫਰੀਦਕੋਟ ਤੋਂ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਰੰਧਾਵਾ ਦਾ ਨਾਂ ਸ਼ਾਮਲ ਹੈ।
ਬਠਿੰਡਾ ਤੋਂ 7 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜੀਤਮਹਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਨਿੱਕਾ ਸਿੰਘ ਦਾ ਨਾਂ ਸ਼ਾਮਲ ਹੈ।
ਸੰਗਰੂਰ ਤੋਂ 4 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ, ਜਿਨ੍ਹਾਂ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੌਰ ਦਾ ਨਾਂ ਸ਼ਾਮਲ ਹੈ।
ਪਟਿਆਲਾ ਤੋਂ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਨਰਿੰਦਰ ਕੁਮਾਰ ਸ਼ਰਮਾ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਜਗਜੀਤ ਸਿੰਘ ਦਾ ਨਾਂ ਸ਼ਾਮਲ ਹੈ।
ਫਿਰੋਜ਼ਪੁਰ ਤੋਂ 4 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਨਰਦੇਵ ਸਿੰਘ ਦਾ ਨਾਂ ਸ਼ਾਮਲ ਹੈ।
ਸਿਬਿਨ ਸੀ ਨੇ ਦੱਸਿਆ ਕਿ 11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।