Chandigarh,14 May,2024,(Punjab Today News Ca):- ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ (Senior Congress Leader Sadhu Singh Dharamsot) ਜੇਲ੍ਹ ਤੋਂ ਬਾਹਰ ਆ ਜਾਣਗੇ,ਉਸ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ,ਉਸ ਨੂੰ 5 ਜੂਨ ਤੱਕ ਜ਼ਮਾਨਤ ਮਿਲ ਗਈ ਹੈ,ਉਸ ਨੂੰ ਖੁਦ 6 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ,ਸਾਧੂ ਸਿੰਘ ਧਰਮਸੋਤ (Sadhu Singh Dharamsot) ਕਾਂਗਰਸ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਹਨ,ਉਹ ਨਾਭਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਹਨ,ਇਹ ਹਲਕਾ ਪਟਿਆਲਾ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ,ਉਨ੍ਹਾਂ ਨੂੰ 2022 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।