Samrala,30 May 2024,(Punjab Today News Ca):– ਸਮਰਾਲਾ ਦੇ ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ ਦੀ ਵੀਡੀਓ ਸਾਹਮਣੇ ਆਈ ਹੈ,ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਰੋਹ ਦੀ ਲਹਿਰ ਫੈਲ ਗਈ,ਪੁਲਿਸ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਔਰਤ ਜਸਵੰਤ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ ਕਰ ਲਿਆ।
ਸੀਸੀਟੀਵੀ (CCTV) ‘ਚ ਦਿਖਾਈ ਦੇ ਰਿਹਾ ਹੈ ਕਿ ਪਿੰਡ ਦੀ ਜਸਵੰਤ ਕੌਰ ਜੋ ਕਿ ਦਿਮਾਗੀ ਤੌਰ ‘ਤੇ ਬਿਮਾਰ ਦੱਸੀ ਜਾਂਦੀ ਹੈ,ਗੁਰਦੁਆਰਾ ਸਾਹਿਬ (Gurdwara Sahib) ਆਉਂਦੀ ਹੈ,ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਸੁਸ਼ੋਭਿਤ ਸਥਾਨ ‘ਤੇ ਬੈਠਦੀ ਹੈ ਅਤੇ ਪਾਵਨ ਸਰੂਪ ਦੇ ਅੰਗਾਂ (ਪੰਨਿਆਂ) ਨਾਲ ਛੇੜਛਾੜ ਕਰਦੀ ਹੈ,ਫਿਰ ਉਹ ਪਵਿੱਤਰ ਸਰੂਪ ਨੂੰ ਇੱਕ ਪਾਸੇ ਇਕੱਠਾ ਕਰਦੀ ਹੈ,ਜਦੋਂ ਹੋਰ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਪਾਵਨ ਸਰੂਪ ਨਾਲ ਛੇੜਛਾੜ ਦਾ ਖੁਲਾਸਾ ਹੁੰਦਾ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਦੀਆਂ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ ‘ਤੇ ਪਹੁੰਚ ਗਏ,ਇੱਕ ਜਥਾ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਤੋਂ ਵੀ ਆਇਆ ਅਤੇ ਜਿਸ ਤੋਂ ਬਾਅਦ ਪੁਲਿਸ (Police) ਨੇ ਜਸਵੰਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ,ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਪਾਵਨ ਸਰੂਪ ਨਾਲ ਛੇੜਛਾੜ ਕੀਤੀ ਗਈ ਹੈ।
ਪਾਵਨ ਸਰੂਪ ਬਿਲਕੁਲ ਸੁਰੱਖਿਅਤ ਹੈ,ਛੇੜਛਾੜ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ,ਜਿਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ,ਹੋਰ ਮਾਮਲਿਆਂ ਬਾਰੇ ਵੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਤਿਆਰ ਕਰ ਲਈ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ (Shiromani Committee) ਦੇ ਪ੍ਰਧਾਨ ਨੂੰ ਭੇਜ ਦਿੱਤੀ ਗਈ ਹੈ।