spot_img
Tuesday, February 18, 2025
spot_img
spot_imgspot_imgspot_imgspot_img
HomeUncategorizedਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਦਿੱਤਾ ਅਸਤੀਫਾ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਦਿੱਤਾ ਅਸਤੀਫਾ

ਪਾਰਟੀ ‘ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ‘ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (53) ਨੇ ਅਸਤੀਫ਼ੇ ਦਾ ਐਲਾਨ ਕਰਦਿਆਂ ਹੁਕਮਰਾਨ ਲਿਬਰਲ ਪਾਰਟੀ ਨੂੰ ਨਵਾਂ ਨੇਤਾ ਚੁਣਨ ਲਈ ਆਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅੰਦਰੂਨੀ ਖਿੱਚੋਤਾਣ ਦਾ ਮਤਲਬ ਹੈ ਕਿ ਉਹ ਅਗਲੀਆਂ ਚੋਣਾਂ ‘ਚ ‘ਬਿਹਤਰੀਨ ਬਦਲ’ ਨਹੀਂ ਹੋ ਸਕਦੇ ਹਨ।
ਟਰੂਡੋ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੀ ਲਿਬਰਲ ਪਾਰਟੀ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਨਵੇਂ ਆਗੂ ਦੀ ਚੋਣ ਦਾ ਅਮਲ ਸ਼ੁਰੂ ਕਰਨ। ਟਰੂਡੋ ਨੇ ਇਹ ਫ਼ੈਸਲਾ ਕਰੀਬ ਇਕ ਦਹਾਕੇ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹਿਣ ਤੋਂ ਬਾਅਦ ਲਿਆ ਹੈ।
ਟਰੂਡੋ ਨੇ ਆਪਣੀ ਰਿਹਾਇਸ਼ ਦੇ ਬਾਹਰ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਪਾਰਟੀ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫ਼ੈਸਲਾ ਕੀਤਾ ਹੈ। ਜਦੋਂ ਤੱਕ ਪਾਰਟੀ ਆਪਣਾ ਅਗਲਾ ਨੇਤਾ ਨਹੀਂ ਚੁਣ ਲੈਂਦੀ, ਉਦੋਂ ਤੱਕ ਉਹ ਆਪਣਾ ਕੰਮ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਗਵਰਨਰ ਜਨਰਲ ਵੱਲੋਂ ਸੰਸਦ 24 ਮਾਰਚ ਤੱਕ ਮੁਅੱਤਲ ਰੱਖਣ ਦੀ ਬੇਨਤੀ ਨੂੰ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਦੋਂ ਤੱਕ ਪਾਰਟੀ ਦੇ ਨਵੇਂ ਆਗੂ ਦੀ ਚੋਣ ਵੀ ਹੋ ਜਾਵੇਗੀ। ਪਹਿਲਾਂ ਸੰਸਦ ਦਾ ਇਜਲਾਸ 27 ਜਨਵਰੀ ਤੋਂ ਸ਼ੁਰੂ ਹੋਣਾ ਸੀ। ਇਸ ਤੋਂ ਪਹਿਲਾਂ ‘ਗਲੋਬ ਐਂਡ ਮੇਲ’ ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ 2015 ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਚੱਲੇ ਆ ਰਹੇ ਟਰੂਡੋ ਵੱਲੋਂ ਕੌਮੀ ਕੌਕਸ ਦੀ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅਸਤੀਫ਼ਾ ਦਿੱਤਾ ਜਾ ਸਕਦਾ ਹੈ। ਰਿਪੋਰਟ ‘ਚ ਕਿਹਾ ਗਿਆ ਕਿ ਆਗੂ ਦੇ ਮੁੱਦੇ ‘ਤੇ ਫ਼ੈਸਲਾ ਲੈਣ ਵਾਲੀ ਲਿਬਰਲ ਪਾਰਟੀ ਦੀ ਕੌਮੀ ਕਾਰਜਕਾਰਨੀ ਇਸ ਹਫ਼ਤੇ ਕੌਕਸ ਇਜਲਾਸ ਮਗਰੋਂ ਮੀਟਿੰਗ ਕਰ ਸਕਦੀ ਹੈ।
ਲਿਬਰਲ ਪਾਰਟੀ ਦੇ ਇਕ ਸੂਤਰ ਨੇ ਦੱਸਿਆ ਕਿ ਲੀਡਰਸ਼ਿਪ ਦਾ ਫ਼ੈਸਲਾ ਕਰਨ ਵਿਚ ਘੱਟੋ-ਘੱਟ ਤਿੰਨ ਮਹੀਨੇ ਲੱਗਣਗੇ, ਹਾਲਾਂਕਿ ਪਾਰਟੀ ਸੰਵਿਧਾਨ ਵਿਚ ਘੱਟੋ-ਘੱਟ ਚਾਰ ਮਹੀਨੇ ਦਾ ਪ੍ਰਬੰਧ ਹੈ। ਜਸਟਿਨ ਟਰੂਡੋ ਦੇ ਅਸਤੀਫ਼ੇ ਦੀ ਖ਼ਬਰ ਅਜਿਹੇ ਸਮੇਂ ਵਿਚ ਆਈ ਹੈ, ਜਦੋਂ ਦੇਸ਼ ਵਿਚ ਉਨ੍ਹਾਂ ਦੀ ਲੋਕਪ੍ਰਿਅਤਾ ਲਗਾਤਾਰ ਘੱਟਦੀ ਜਾ ਰਹੀ ਹੈ ਅਤੇ ਅਕਤੂਬਰ ਦੇ ਅਖ਼ੀਰ ਤੱਕ ਦੇਸ਼ ਵਿਚ ਚੋਣਾਂ ਹੋ ਸਕਦੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments