spot_img
Sunday, June 15, 2025
spot_img
spot_imgspot_imgspot_imgspot_img
HomeਪੰਜਾਬCM ਮਾਨ ‘ਤੇ ਅੱਤਵਾਦੀ ਹਮਲੇ ਦਾ ਖਤਰਾ, ਕੇਜਰੀਵਾਲ ਦੀ ਸੁਰੱਖਿਆ ਤੋਂ ਹਟਾਏ...

CM ਮਾਨ ‘ਤੇ ਅੱਤਵਾਦੀ ਹਮਲੇ ਦਾ ਖਤਰਾ, ਕੇਜਰੀਵਾਲ ਦੀ ਸੁਰੱਖਿਆ ਤੋਂ ਹਟਾਏ ਪੰਜਾਬ ਪੁਲਿਸ ਦੇ ਜਵਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਅੱਤ.ਵਾਦੀ ਹਮਲੇ ਦੇ ਅਲਰਟ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਵਿਧਾਨ ਸਭਾ ਚੋਣ ਪ੍ਰਚਾਰ ਦੇ ਬਾਅਦ ਤੋਂ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੀਐਮ ਮਾਨ ‘ਤੇ ਅੱਤ.ਵਾਦੀ ਹਮਲੇ ਦੀ ਲਗਾਤਾਰ ਸੂਚਨਾਵਾਂ ਮਿਲ ਰਹੀਆਂ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਤਵਾਦੀ ਹਮਲੇ ਦੇ ਅਲਰਟ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੁਰੱਖਿਆ ਏਜੰਸੀਆਂ ਨਾਲ ਇਨਪੁੱਟ ਸਾਂਝੇ ਕੀਤੇ ਹਨ। ਮੁੱਖ ਮੰਤਰੀ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਗਣਤੰਤਰ ਦਿਵਸ ‘ਤੇ ਉਨ੍ਹਾਂ ਦੇ ਪ੍ਰਸ਼ਾਸਨਿਕ ਪ੍ਰੋਗਰਾਮ ‘ਚ ਵੀ ਫੇਰਬਦਲ ਕੀਤਾ ਗਿਆ ਹੈ। ਸੀਐਮ ਮਾਨ ਵੱਲੋਂ ਪਹਿਲਾਂ 26 ਜਨਵਰੀ ਨੂੰ ਫਰੀਦਕੋਟ ਵਿੱਚ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਸੀ। ਜਿਸ ਤੋਂ ਬਾਅਦ ਇਸ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਨੂੰ ਰੱਦ ਕਰਕੇ ਇਸ ਪ੍ਰੋਗਰਾਮ ਨੂੰ ਪਟਿਆਲਾ ਸ਼ਿਫਟ ਕਰਨ ਦੀ ਯੋਜਨਾ ਬਣਾਈ ਗਈ ਸੀ ਪਰ ਮੁੱਖ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਪ੍ਰੋਗਰਾਮ ਨੂੰ ਦੂਜੀ ਵਾਰ ਬਦਲ ਕੇ ਮੋਹਾਲੀ ਵਿੱਚ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।

ਗ੍ਰਹਿ ਮੰਤਰਾਲੇ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਿੱਲੀ ਪੁਲਿਸ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ 22 ਵਿਸ਼ੇਸ਼ ਕਮਾਂਡੋਜ਼ ਨੂੰ ਹਟਾ ਦਿੱਤਾ ਹੈ। ਦਿੱਲੀ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ। ਇਸ ਤਹਿਤ 63 ਜਵਾਨ ਤਾਇਨਾਤ ਹਨ। ਇਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੇ 15 ਦੇ ਕਰੀਬ ਵਰਦੀਧਾਰੀ ਮੁਲਾਜ਼ਮ ਹਨ। ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਹਟਾਏ ਜਾਣ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਸੀਐਮ ਭਗਵੰਤ ਮਾਨ ਅਤੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਖਤਰੇ ਬਾਰੇ ਲਗਾਤਾਰ ਸੂਚਨਾਵਾਂ ਮਿਲ ਰਹੀਆਂ ਹਨ। ਸੁਰੱਖਿਆ ਖਤਰੇ ਦੇ ਮੱਦੇਨਜ਼ਰ ਕੇਜਰੀਵਾਲ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਸਨ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਇੱਥੋਂ ਤੱਕ ਕਿ ਅੱ.ਤਵਾਦੀ ਸੰਗਠਨਾਂ ਦੀ ਹਰ ਗਤੀਵਿਧੀ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments