spot_img
Sunday, March 8, 2026
spot_imgspot_imgspot_imgspot_img
Homeਅੰਤਰਰਾਸ਼ਟਰੀਪ੍ਰਧਾਨ ਮੰਤਰੀ ਮਾਰਕ ਕਾਰਨੀ ਮੰਗਲਵਾਰ ਨੂੰ ਨਵੀਂ ਕੈਬਨਿਟ ਦਾ ਕਰਨਗੇ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਮੰਗਲਵਾਰ ਨੂੰ ਨਵੀਂ ਕੈਬਨਿਟ ਦਾ ਕਰਨਗੇ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਮੰਗਲਵਾਰ ਨੂੰ ਆਪਣੀ ਨਵੀਂ ਕੈਬਨਿਟ ਦਾ ਐਲਾਨ ਕਰਨਗੇ। ਕੈਨੇਡਾ ਦੀ ਰਾਜਧਾਨੀ ਓਟਵਾ ਵਿਚ 13 ਮਈ ਨੂੰ ਲਿਬਰਲ ਆਗੂ ਮਾਰਕ ਕਾਰਨੀ ਦੀ ਅਗਵਾਈ `ਚ ਨਵੀਂ ਸਰਕਾਰ ਦਾ ਗਠਨ ਹੋਣ ਸਬੰਧੀ ਰਸਮੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਵਿੱਚ ਮਰਦਾਂ ਅਤੇ ਔਰਤਾਂ ਦੀ ਗਿਣਤੀ ਬਰਾਬਰ ਹੋਵੇਗੀ। ਕੈਬਨਿਟ ਨੂੰ ਮੰਗਲਵਾਰ ਸਵੇਰੇ 10:30 ਵਜੇ ਓਟਵਾ ਦੇ ਰਾਈਡੌ ਹਾਲ ਵਿਖੇ ਗਵਰਨਰ ਜਨਰਲ ਮੈਰੀ ਸਾਈਮਨ ਸਹੁੰ ਚੁਕਾਉਣਗੇ। ਉਨ੍ਹਾਂ ਦੀ ਪਹਿਲੀ ਕੈਬਨਿਟ ਵਿੱਚ ਸਿਰਫ਼ 24 ਮੰਤਰੀ ਸਨ, ਜਦਕਿ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ 39 ਮੈਂਬਰੀ ਕੈਬਨਿਟ ਹੁੰਦੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments